Загрузка страницы

Aaya nand kishore | Manraj Patar | Jeevay Punjab

A Concept by Kumar Saurabh 🌻🍂

Singer: Manraj Patar
Composition: Manraj Patar
Lyrics: Surjit Patar

Harmonium: Gaurav
Tabla: Rahul

Video: Gurpal films & Noorjit Singh

------------------------
ਪਿੱਛੇ ਪਿੱਛੇ ਰਿਜ਼ਕ ਦੇ
ਆਇਆ ਨੰਦ ਕਿਸ਼ੋਰ
ਚੱਲ ਕੇ ਦੂਰ ਬਿਹਾਰ ਤੋਂ
ਗੱਡੀ ਬੈਠ ਸਿਆਲਦਾ
ਨਾਲ ਬਥੇਰੇ ਹੋਰ

ਰਾਮ ਕਲੀ ਵੀ ਨਾਲ ਸੀ
ਸੁਘੜ ਲੁਗਾਈ ਓਸ ਦੀ

ਲੁਧਿਆਣੇ ਦੇ ਕੋਲ ਹੀ
ਇਕ ਪਿੰਡ ਬਾੜੇਵਾਲ ਵਿਚ
ਜੜ੍ਹ ਲੱਗੀ ਤੇ ਪੁੰਗਰੀ
ਰਾਮ ਕਾਲੀ ਦੀ ਕੁੱਖ ਚੋਂ
ਜਨਮੀ ਬੇਟੀ ਓਸਦੀ
ਨਾਂ ਧਰਿਆ ਸੀ ਮਾਧੁਰੀ

ਕੱਲ ਮੈਂ ਦੇਖੀ ਮਾਧੁਰੀ
ਓਸੇ ਪਿੰਡ ਸ੍ਕੂਲ ਵਿੱਚ
ਗੁੱਤਾਂ ਬੰਨ ਕੇ ਰਿਬਨ ਵਿਚ
ਸੋਹਣੀ ਪੱਟੀ ਪੋਚ ਕੇ
ਊੜਾ ਐੜਾ ਲਿਖ ਰਹੀ

ਊੜਾ ਐੜਾ ਲਿਖ ਰਹੀ ?
ਬੇਟੀ ਨੰਦ ਕਿਸ਼ੋਰ ਦੀ

ਕਿੰਨਾ ਗੂੜ੍ਹਾ ਸਾਕ ਹੈ
ਅੱਖਰਾਂ ਦਾ ਤੇ ਰਿਜ਼ਕ ਦਾ !!

ਏਸੇ ਪਿੰਡ ਦੇ ਲਾਡਲੇ
ਪੋਤੇ ਅੱਛਰ ਸਿੰਘ ਦੇ
ਆਪਣੇ ਪਿਓ ਦੀ ਕਾਰ ਵਿਚ
ਬਹਿ ਲੁਧਿਆਣੇ ਆਂਵਦੇ
ਕੌਨਵੇਂਟ ਵਿੱਚ ਪੜ੍ਹ ਰਹੇ
ਏ ਬੀ ਸੀ ਡੀ ਸਿੱਖਦੇ

ਏ ਬੀ ਸੀ ਡੀ ਸਿੱਖਦੇ
ਪੋਤੇ ਅੱਛਰ ਸਿੰਘ ਦੇ

ਕਿੰਨਾ ਗੂੜ੍ਹਾ ਸਾਕ ਹੈ
ਅੱਖਰ ਅਤੇ ਅਕਾਂਖਿਆ

ਪਿੱਛੇ ਪਿੱਛੇ ਰਿਜ਼ਕ
ਆਇਆ ਨੰਦ ਕਿਸ਼ੋਰ

#jeevaypunjab #punjabiliterature #manrajpatar #surjitpatar

Видео Aaya nand kishore | Manraj Patar | Jeevay Punjab канала Jeevay Punjab
Показать
Комментарии отсутствуют
Введите заголовок:

Введите адрес ссылки:

Введите адрес видео с YouTube:

Зарегистрируйтесь или войдите с
Информация о видео
22 июня 2019 г. 16:30:48
00:05:16
Яндекс.Метрика