Загрузка...

Hukamnama | Sri Darbar Sahib | Hukamnama Sri Darbar Sahib Today

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 671

Mukhwaak In Punjabi
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

Meaning In Punjabi
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।
Mukhwaak In Hindi
धनासरी महला ५ ॥
जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥

Mukhwaak Meaning In Hindi
अर्थ: हे भाई! जिंद की (अरदास) एक परमात्मा के पास ही मानी जाती है। (परमात्मा के आसरे के बिना लोग) और ज्यादा यत्न करके थक जाते हैं, उन प्रयत्नों का मूल्य एक तिल जितना भी नहीं समझा जाता। रहाउ। हे भाई! जिस प्रभू का दिया हुआ ये शरीर और मन है, ये सारा धन-पदार्थ भी उसी का दिया हुआ है, वही सुचॅजा है और समझदार है। हम जीवों का दुख-सुख (सदा) उस परमात्मा ने ही सुना है, (जब वह हमारी प्रार्थना आरजू सुनता है) तब (हमारी) हालत अच्छी बन जाती है।1। हे भाई! परमात्मा का नाम आत्मिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने ये नाम-मंत्र (जिसय मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुक्मल तौर पर (माया की ओर से) संतुष्ट रहता है।2। (हे भाई! जिस मनुष्य को गुरू की तरफ से नाम-हीरा मिल जाता है, उसके अंदर से) उस मेर-तेर वाले सारे भेदभाव वाली बात खत्म हो जाती है जो जगत में बड़े प्रबल हैं। (उस मनुष्य को हर तरफ से परमात्मा ही ऐसा दिखता है, जैसे) अनेकों गहने मिल के (गलाए जाने पर) रैणी बन जाते हैं, और उस ढेली के रूप में भी वह सोना ही कहलाते हैं।3। (हे भाई! जिस मनुष्य के अंदर गुरू की कृपा से) परमात्मा की ज्योति का प्रकाश हो जाता है, उसके अंदर आत्मिक अडोलता के आनंद पैदा हो जाते हैं, उसको हर जगह शोभा मिलती है, उसके हृदय में सिफत सालाह की बाणी के (मानो) एक-रस बाजे बजते रहते हैं। हे नानक! कह– गुरू ने जिस मनुष्य के वास्ते ये प्रबंध कर दिया, वह मनुष्य सदा के लिए प्रभू-चरनों में ठिकाना प्राप्त कर लेता है।4।5।
Dhhanaasaree Mahalaa 5 ||
Jis Kaa Tan Man Dhhan Sabh Tis Kaa Soee Sugharr Sujaanee || Tin Hee Suneaa Dukh Sukh Meraa Tau Bidhh Neekee Khattaanee ||1|| Jeea Kee Ekai Hee Peh Maanee || Avar Jatan Kar Rahe Bahutere Tin Til Nahee Keemat Jaanee || Rahaau || Amrit Naam Nirmolak Heeraa Gur Deeno Mantaanee || Ddigai N Ddolai Drirr Kar Raheo Pooran Hoe Triptaanee ||2|| Oe Ju Beech Ham Tum Kashh Hote Tin Kee Baat Bilaanee || Alankaar Mil Thhailee Hoee Hai Taa Te Kanik Vakhaanee ||3|| Pragtteo Jot Sehaj Sukh Sobhaa Baaje Anhat Baanee || Kahu Naanak Nehchal Ghar Baadhheo Gur Keeo Bandhhaanee ||4||5||
---------
#Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #HarmandirSahib #ShabadKirtan #spiritualwisdom

Видео Hukamnama | Sri Darbar Sahib | Hukamnama Sri Darbar Sahib Today канала CK Media Networks
Яндекс.Метрика
Все заметки Новая заметка Страницу в заметки
Страницу в закладки Мои закладки
На информационно-развлекательном портале SALDA.WS применяются cookie-файлы. Нажимая кнопку Принять, вы подтверждаете свое согласие на их использование.
О CookiesНапомнить позжеПринять