Загрузка...

328 Saroop | 328 ਪਾਵਨ Saroop Case 'ਚ Amritsar ਅਦਾਲਤ ਨੇ CA Kohli ਨੂੰ ਦਿੱਤੀ ਵੱਡੀ ਰਾਹਤ |

#328saroop #casatinderkohli #amritsar

328 ਪਾਵਨ ਸਰੂਪਾਂ ਦੇ ਮਾਮਲੇ ’ਚ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ CA ਸਤਿੰਦਰ ਸਿੰਘ ਕੋਹਲੀ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਹਲੀ ਨੂੰ 1 ਜਨਵਰੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੁਲਿਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਸੀ। ਦਰਅਸਲ ਇਹ ਮਾਮਲਾ ਸਾਲ 2020 ਦੌਰਾਨ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਛਾਪਾਖਾਨੇ ਨਾਲ ਜੁੜੇ ਰਿਕਾਰਡਾਂ ਵਿੱਚ ਗੜਬੜ ਮਿਲੀ ਹੈ ਅਤੇ 328 ਪਾਵਨ ਸਰੂਪਾਂ ਦਾ ਕੋਈ ਸਪੱਸ਼ਟ ਹਿਸਾਬ ਨਹੀਂ ਮਿਲ ਰਿਹਾ। ਇਸ ਮਾਮਲੇ ਨੇ ਸਿੱਖ ਜਥੇਬੰਦੀਆਂ ਅਤੇ ਸੰਗਤ ਵਿੱਚ ਕਾਫ਼ੀ ਰੋਸ ਪੈਦਾ ਕੀਤਾ ਸੀ ਅਤੇ ਪੂਰੇ ਪੰਜਾਬ ਵਿੱਚ ਇਸ ਨੂੰ ਲੈ ਕੇ ਵੱਡੀ ਚਰਚਾ ਛਿੜ ਗਈ ਸੀ। ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਅਤੇ ਦਸਤਾਵੇਜ਼ੀ ਰਿਕਾਰਡ, ਛਪਾਈ ਅਤੇ ਵੰਡ ਪ੍ਰਕਿਰਿਆ ਨਾਲ ਜੁੜੇ ਕਈ ਪੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਸੀ। ਹੁਣ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਰੈਗੂਲਰ ਜ਼ਮਾਨਤ ਮਿਲਣ ਨਾਲ ਇਸ ਕੇਸ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ।

Видео 328 Saroop | 328 ਪਾਵਨ Saroop Case 'ਚ Amritsar ਅਦਾਲਤ ਨੇ CA Kohli ਨੂੰ ਦਿੱਤੀ ਵੱਡੀ ਰਾਹਤ | канала Oneindia Punjabi
Яндекс.Метрика
Все заметки Новая заметка Страницу в заметки
Страницу в закладки Мои закладки
На информационно-развлекательном портале SALDA.WS применяются cookie-файлы. Нажимая кнопку Принять, вы подтверждаете свое согласие на их использование.
О CookiesНапомнить позжеПринять